ਕੀ ਮੁਸਲਮਾਨ ਹੋਣ ਕਾਰਨ ਮਿਲੀ ਸਲਮਾਨ ਖ਼ਾਨ ਨੂੰ ਸਜ਼ਾ ??

Bollywood News

Sharing is caring!

ਕੀ ਮੁਸਲਮਾਨ ਹੋਣ ਕਾਰਨ ਮਿਲੀ ਸਲਮਾਨ ਖ਼ਾਨ ਨੂੰ ਸਜ਼ਾ ??
ਕਾਲੇ ਹਿਰਨ ਸ਼ਿਕਾਰ ਮਾਮਲੇ ਵਿੱਚ ਰਾਜਸਥਾਨ ਦੀ ਜੋਧਪੁਰ ਅਦਾਲਤ ਨੇ ਫ਼ਿਲਮ ਅਦਾਕਾਰ ਸਲਮਾਨ ਖ਼ਾਨ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਇਸ ਫ਼ੈਸਲੇ ‘ਤੇ ਕਿਤੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਤਾਂ ਕਿਤੇ ਅਫ਼ਸੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਰਾਜਸਥਾਨ ਦੇ ਬਿਸ਼ਨੋਈ ਸਮਾਜ ਨੇ ਸਲਮਾਨ ਨੂੰ ਸਜ਼ਾ ਦਾ ਜਸ਼ਨ ਮਨਾਇਆ, ਤਾਂ ਸਲਮਾਨ ਦੇ ਫ਼ੈਨ ਨਿਰਾਸ਼ ਦਿਖੇ।ਪਰ ਇਸ ਮਾਮਲੇ ਵਿੱਚ ਪਾਕਿਸਤਾਨੀ ਵਿਦੇਸ਼ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਆਪਣੇ ਬਿਆਨ ਨਾਲ ਵਿਵਾਦ ਪੈਦ ਕਰ ਦਿੱਤਾ ਹੈ। ਪਾਕਿਸਤਾਨੀ ਨਿਊਜ਼ ਚੈਨਲ ਜਿਓ ਨਿਊਜ਼ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਉਨ੍ਹਾਂ ਕਿਹਾ ਹੈ ਕਿ ਸਲਮਾਨ ਖ਼ਾਨ ਘੱਟਗਿਣਤੀ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ ਇਸ ਲਈ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ਹੈ।ਉਨ੍ਹਾਂ ਕਿਹਾ ਕਿ ਜੇਕਰ ਸਲਮਾਨ ਦਾ ਧਰਮ ਭਾਰਤ ਦੀ ਸੱਤਾਧਿਰ ਪਾਰਟੀ ਵਾਲਾ ਹੁੰਦਾ ਤਾਂ ਸ਼ਾਇਦ ਉਨ੍ਹਾਂ ਨੂੰ ਇਹ ਸਜ਼ਾ ਨਾ ਮਿਲਦੀ ਅਤੇ ਉਨ੍ਹਾਂ ਨਾਲ ਨਰਮੀ ਵਰਤੀ ਜਾਂਦੀ।ਸਲਮਾਨ ਨੂੰ 1998 ਦੇ ਕਾਲੇ ਹਿਰਨ ਸ਼ਿਕਾਰ ਮਾਮਲੇ ਵਿੱਚ 20 ਸਾਲ ਬਾਅਦ ਦੋਸ਼ੀ ਠਹਿਰਾਇਆ ਗਿਆ ਹੈ। ਇਸ ਮਾਮਲੇ ਵਿੱਚ ਅਦਾਕਾਰ ਸੈਫ਼ ਅਲੀ ਖ਼ਾਨ, ਅਦਾਕਾਰਾ ਤੱਬੀ, ਨੀਲਮ ਅਤੇ ਸੋਨਾਲੀ ਬੇਂਦਰੇ ਨੂੰ ਬਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *